ਕੈਸ਼ਲੈਸ ਬੀਮਾ ਯੋਜਨਾ ਇਤਿਹਾਸਕ ਫੈਸਲਾ : ਕਮਲ ਸ਼ਰਮਾ

07 May 2016
Author :  
ਫ਼ਿਰੋਜ਼ਪੁਰ ਮਨੋਹਰ ਲਾਲ-ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ੍ਰੀ.ਕਮਲ ਸ਼ਰਮਾ ਅਤੇ ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ  ਵੱਲੋ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ  ਲਾਭਪਾਤਰੀ ਕਿਸਾਨਾਂ ਨੂੰ ਸਮਾਰਟ ਕਾਰਡ ਵੰਡਨ ਦੀ ਰਸਮ ਅਦਾ ਕੀਤੀ ਗਈ।  ਕਮਲ ਸ਼ਰਮਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਰਾਜ ਦੇ 2  ਲੱਖ 33 ਹਜਾਰ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਭ ਮਿਲੇਗਾ। ਕਿਸਾਨ ਨੂੰ  ਪਰਿਵਾਰ ਸਮੇਤ ਇਸ ਯੋਜਨਾ ਤਹਿਤ ਜਾਰੀ ਸਮਾਰਟ ਕਾਰਡ ਰਾਹੀਂ ਸਲਾਨਾ 50 ਹਜਾਰ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾ ਸਕਣਗੇ। ਇਸ ਤੋਂ ਬਿਨਾਂ ਕਿਸੇ ਦੁਰਘਟਨਾ ਵਿਚ ਪਰਿਵਾਰ ਦੇ ਮੁੱਖੀ ਦੀ ਮੌਤ ਹੋ ਜਾਣ ਜਾਂ ਨਕਾਰਾ ਹੋ ਜਾਣ ਤੇ 5 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਵੀ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਇਸ ਮੋਕੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ  ਕਿਸਾਨਾਂ ਨੂੰ ਕਰੀਬ 2 ਹਜਾਰ ਕਾਰਡ ਵੰਡੇ ਗਏ।  ਉਨ੍ਹਾਂ ਨੌਜਵਾਨ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਨੌਕਰੀਆਂ ਵੱਲ ਨਾ ਭੱਜਣ ਅਤੇ ਕਿੱਤਾ ਮੁੱਖੀ ਕੋਰਸ ਕਰਕੇ ਆਪਣੇ ਹੱਥੀ ਕੰਮ ਕਰਨ। ਡਿਪਟੀ ਕਮਿਸ਼ਨਰ ਇੰਜੀ: ਡੀ.ਪੀ.ਐਸ ਖਰਬੰਦਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਗਤ ਪੂਰਨ ਸਿਹਤ ਬੀਮਾ ਯੋਜਨਾਂ ਸਕੀਮ ਨੂੰ ਪਿੰਡ-ਪਿੰਡ ਜਾ ਕੇ ਜਾਗਰੂਕ ਕੀਤਾ ਜਾਵੇਗਾ।  ਇਸ ਮੌਕੇ ਐਸ.ਐਸ.ਪੀ ਸ; ਮਨਮਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ  ਕਿ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲੋਕ ਪੁਲੀਸ ਦਾ ਸਾਥ ਦੇਣ । ਉਨ੍ਹਾਂ ਕਿਹਾ ਕਿ ਪੁਲੀਸ ਅੰਤਰ ਰਾਸ਼ਟਰੀ ਸਰਹੱਦ ਤੋਂ ਹੁੰਦੀ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਇਸ ਕੰਮ ਵਿਚ ਵੱਡੀ ਕਾਮਯਾਬੀ ਵੀ ਮਿਲ ਰਹੀ ਹੈ। ਇਸ ਮੌਕੇ  ਸ੍ਰ.ਜਗਰਾਜ ਸਿੰਘ ਕਟੋਰਾ ਚੇਅਰਮੈਨ ਮਾਰਕੀਟ ਕਮੇਟੀ , ਸ੍ਰੀ.ਅਸ਼ਵਨੀ ਗਰੋਵਰ ਪ੍ਰਧਾਨ ਨਗਰ ਕੌਂਸਲ, ਸ੍ਰੀ ਅਸ਼ਵਨੀ ਮਹਿਤਾ, ਸ੍ਰ.ਬਲਵੰਤ ਸਿੰਘ ਰੱਖੜੀ ਚੇਅਰਮੈਨ ਬਲਾਕ ਸੰਮਤੀ, ਸ੍ਰੀ.ਵਿਭੋਰ ਸ਼ਰਮਾ ਡੀ.ਐਸ.ਪੀ ਤੋ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਤੇ ਇਲਾਕਾ ਨਿਵਾਸੀ ਵੀ ਹਾਜਰ ਸਨ।
615 Views
Super User
Login to post comments
Top