ਬਰਸੀ ਸਮਾਗਮ ਆਰੰਭ
ਤਲਵੰਡੀ ਸਾਬੋ ਰਣਜੀਤ ਸਿੰਘ ਰਾਜੂ-0 ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96 ਕ੍ਰੋੜੀ) ਦੇ ਸੱਚਖੰਡ ਵਾਸੀ ਮੁਖੀਆਂ ਬਾਬਾ ਚੇਤ ਸਿੰਘ ਤੇ ਬਾਬਾ ਸੰਤਾ ਸਿੰਘ ਦੇ ਬਰ੍ਹਸੀ ਸਮਾਗਮ ਅੱਜ ਬੁੱਢਾ ਦਲ ਦੇ ਮੁੱਖ ਅਸਥਾਨ ਗੁ:ਦੇਗਸਰ ਬੇਰ ਸਾਹਿਬ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਆਰੰਭ ਹੋ ਗਏ।ਮੁੱਖ ਸਮਾਗਮ 9 ਮਈ ਨੂੰ ਹੋਣਗੇ ਜਿਨ੍ਹਾਂ ਵਿੱਚ ਸਿੱਖ ਪੰਥ ਦੀਆਂ ਵੱਡੀਆਂ ਧਾਰਮਿਕ ਸਖਸ਼ੀਅਤਾਂ ਵੱਲੋਂ ਹਾਜਿਰੀ ਲਵਾਉਣ ਦੀ ਸੰਭਾਵਨਾ ਹੈ। ਦੱਸਣਾ ਬਣਦਾ ਹੈ ਕਿ ਬੁੱਢਾ ਦਲ ਦੇ 12 ਵੇਂ ਮੁਖੀ ਸਿੰਘ ਸਾਹਿਬ ਬਾਬਾ ਚੇਤ ਸਿੰਘ ਦੀ 48 ਵੀਂ ਬਰ੍ਹਸੀ ਤੇ ਦਲ ਦੇ 13 ਵੇਂ ਮੁਖੀ ਸਿੰਘ ਸਾਹਿਬ ਬਾਬਾ ਸੰਤਾ ਸਿੰਘ ਦੀ ਅੱਠਵੀਂ ਬਰ੍ਹਸੀ ਦੇ ਸਮਾਗਮਾਂ ਦੀ ਆਰੰਭਤਾ ਅੱਜ ਗੁ:ਦੇਗਸਰ ਬੇਰ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪ੍ਰਕਾਸ਼ ਹੋਣ ਨਾਲ ਹੋ ਗਈ।ਬੁੱਢਾ ਦਲ ਦੇ ਮੌਜੂਦਾ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਜੀ (96 ਕ੍ਰੋੜੀ) ਦੀ ਅਗਵਾਈ ਹੇਠ ਮਨ੍ਹਾਏ ਜਾ ਰਹੇ ਬਰ੍ਹਸੀ ਸਮਾਗਮਾਂ ਵਿੱਚ ਅੱਜ ਆਖੰਡ ਪਾਠ ਸਾਹਿਬ ਦੇ ਪ੍ਰਕਾਸ਼ ਉਪਰੰਤ ਬਰ੍ਹਸੀ ਸਮਾਗਮਾਂ ਦੀ ਆਰੰਭਤਾ ਦੀ ਅਰਦਾਸ ਬੁੱਢਾ ਦਲ ਦੇ ਹੈ¤ਡ ਗ੍ਰੰਥੀ ਬਾਬਾ ਮੱਘਰ ਸਿੰਘ ਵੱਲੋਂ ਕੀਤੀ ਗਈ।ਇਸ ਮੌਕੇ ਗੁਰੁੂ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਦੇ ਮੁੱਖ ਆਗੂ ਅਰਦਾਸ ਵਿੱਚ ਸ਼ਾਮਿਲ ਹੋਏ।ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਨੇ ਆਰੰਭਤਾ ਸਮਾਗਮਾਂ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਦੱਸਿਆ ਕਿ ਮੁੱਖ ਸਮਾਗਮ 9 ਮਈ ਨੂੰ ਹੋਣਗੇ ਤੇ ਉਸ ਵਿੱਚ ਪੰਥ ਦੀਆਂ ਧਾਰਮਿਕ ਸਖਸ਼ੀਅਤਾਂ,ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਦੇ ਆਗੂ ਤੇ ਪੰਥ ਪ੍ਰਸਿੱਧ ਰਾਗੀ ਢਾਡੀ ਅਤੇ ਕਵੀਸ਼ਰੀ ਜਥੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਗੁਰੂੁ ਕੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਸੈਂਕੜਿਆਂ ਦੀ ਗਿਣਤੀ ਵਿੱਚ ਬਰ੍ਹਸੀ ਸਮਾਗਮਾਂ ਨੂੰ ਲੈ ਕੇ ਦਮਦਮਾ ਸਾਹਿਬ ਪੁੱਜਣੀਆਂ ਸ਼ੁਰੂ ਹੋ ਗਈਆਂ ਹਨ। ਉ¤ਧਰ ਗੁ:ਦੇਗਸਰ ਬੇਰ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ ਨੇ ਦੱਸਿਆ ਕਿ ਸਮਾਗਮਾਂ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਸੰਗਤਾਂ ਦੇ ਇਸ਼ਨਾਨ ਲਈ ਸਰੋਵਰਾਂ ਦੀ ਸਫਾਈ ਕਰਵਾਈ ਗਈ ਹੈ ਤੇ ਨਿਹੰਗ ਸਿੰਘਾਂ ਦੇ ਠਹਿਰਣ ਦੇ ਵੀ ਉ¤ਚਿਤ ਪ੍ਰਬੰਧ ਕੀਤੇ ਗਏ ਹਨ।ਅੱਜ ਆਰੰਭਤਾ ਦੀ ਅਰਦਾਸ ਵਿੱਚ ਬਾਬਾ ਅਰਜੁਨਦੇਵ ਸਿੰਘ ਸ਼ਿਵਜੀ,ਬਾਬਾ ਜੱਸਾ ਸਿੰਘ ਪੀ.ਏ,ਬਾਬਾ ਇੰਦਰ ਸਿੰਘ ਬੁੱਢਾ ਦਲ ਦੇ ਘੋੜਿਆਂ ਦੇ ਜਥੇਦਾਰ,ਭਾਈ ਮੇਜਰ ਸਿੰਘ ਮੁਖਤਿਆਰ ਏ ਆਮ ਬੁੱਢਾ ਦਲ, ਭਾਈ ਬਲਦੇਵ ਸਿੰਘ ਢੋਡੀਵਿੰਡੀਆ, ਭਾਈ ਸੁਖਮੰਦਰ ਸਿੰਘ ਮੋਰ, ਭਾਈ ਸਰਵਣ ਸਿੰਘ ਮਝੈਲ, ਭਾਈ ਰਣਯੋਧ ਸਿੰਘ, ਭਾਈ ਪਿਆਰਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਮੌਜੂਦ ਸਨ।
13
Latest from Super User
Login to post comments