ਚਮਕੌਰ ਸਾਹਿਬ ਵਿਖੇ ਬਾਬਾ ਸੰਗਤ ਸਿੰਘ ਦੀ ਯਾਦਗਾਰ ਬਣੇਗੀ : ਜੱਥੇਦਾਰ ਅਵਤਾਰ ਸਿੰਘ

08 May 2016
Author :  
ਅੰਮ੍ਰਿਤਸਰ ਮੋਤਾ ਸਿੰਘ, ਫੁ¤ਲਜੀਤ ਸਿੰਘ ਵਰਪਾਲ0ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਚਮਕੌਰ ਸਾਹਿਬ ਦੀ ਜੰਗ ਦੇ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਦੀ ਯਾਦਗਾਰ ਬਣਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਸਬੰਧ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਸਾਬਕਾ ਪ੍ਰਧਾਨ, ਸ. ਸਰਵਣ ਸਿੰਘ ਫਿਲੌਰ ਸਾਬਕਾ ਮੰਤਰੀ, ਸ. ਨਿਰਮਲ ਸਿੰਘ ਵਿਧਾਇਕ, ਸ. ਨਿਰੰਜਨ ਸਿੰਘ ਸਾਥੀ, ਸ. ਲਖਬੀਰ ਸਿੰਘ ਖਾਲਸਾ ਟਾਂਡਾ, ਸ. ਤਰਲੋਚਨ ਸਿੰਘ ਫਗਵਾੜਾ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ’ਤੇ ਆਧਾਰਤ ਇੱਕ ਸਬ-ਕਮੇਟੀ ਬਣਾਈ ਗਈ ਸੀ, ਜਿਸ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਸ. ਬੇਦੀ ਨੇ ਕਿਹਾ ਕਿ ਬਾਬਾ ਸੰਗਤ ਸਿੰਘ ਜੀ ਦੀ ਸ਼ਹਾਦਤ ਅਦੁੱਤੀ ਹੈ, ਜਿਸ ’ਤੇ ਸਮੁੱਚੇ ਸਿੱਖ ਜਗਤ ਨੂੰ ਮਾਣ ਹੈ। ਉਨ੍ਹਾਂ ਦੀ ਲਾਸਾਨੀ ਸ਼ਹਾਦਤ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਸਬ-ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਉਨ੍ਹਾਂ ਦੀ ਢੁਕਵੀਂ ਯਾਦਗਾਰ ਬਣਾ ਕੇ ਕੌਮ ਨੂੰ ਅਰਪਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਬਣਨ ਨਾਲ ਕੌਮ ਦੀ ਚਿਰੋਕਣੀ ਮੰਗ ਪੂਰੀ ਹੋਵੇਗੀ।
683 Views
Super User
Login to post comments
Top