ਸਿੱਖ ਦੁਸ਼ਮਣਾਂ ਦਾ ਛੇਤੀ ਛੁਟਕਾਰਾ ਨਹੀਂ ਹੋਵੇਗਾ : ਟਕਸਾਲ ਮੁਖੀ

08 May 2016
Author :  
ਚੌਂਕ ਮਹਿਤਾ ਜਗਿੰਦਰ ਸਿੰਘ ਮਾਣਾ-ਦਮਦਮੀ ਟਕਸਾਲ ਜਥੇ ਭਿੰਡਰਾਂ ਮਹਿਤਾ ਵੱਲੋਂ ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਮੂਹ ਸਿੰਘਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਜੋ 31 ਮਈ ਤੱਕ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਰਵਾਏ ਜਾ ਰਹੇ ਹਨ, ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਪਹੁੰਚ ਰਹੀਆਂ ਹਨ। ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਵੱਲੋਂ ਇਨ੍ਹਾਂ ਗੁਰਮਤਿ ਸਮਾਗਮਾਂ ਵਿੱਚ ਸ਼ਾਮਲ ਹੁੰਦਿਆਂ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਅਤੇ ਸਮਾਜਿਕ ਬੁਰਾਈਆਂ ਦੂਰ ਕਰਨ ਦੀਆਂ ਜ਼ੋਰਦਾਰ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸਮਾਗਮਾਂ ਦੀ ਲੜੀ ਵਿੱਚ ਪਿੰਡ ਮਹਿਸਮਪੁਰ, ਧਰਦਿਓ ਵਿੱਚ ਚੱਲ ਰਹੇ ਸਮਾਗਮਾਂ ਦੇ ਦੂਸਰੇ ਦਿਨ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਨੇ ਕਿਹਾ ਕਿ 32 ਸਾਲ ਪਹਿਲਾਂ ਸਿੱਖਾਂ ਅਤੇ ਸਿੱਖ ਗੁਰਧਾਮਾਂ ਉ¤ਪਰ ਹਮਲਾਵਰ ਹੋਣ ਵਾਲੇ ਅੱਜ ਮੁਆਫ਼ੀ ਮੰਗਣ ਦੀਆਂ ਗੱਲਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਨਾਹਕਾਰਾਂ ਦਾ ਛੁਟਕਾਰਾ ਸਿਰਫ਼ ਮੁਆਫੀ ਮੰਗਣ ਨਾਲ ਨਹੀਂ ਹੋਵੇਗਾ। 1984 ਦੇ ਸਮੂਹ ਸ਼ਹੀਦਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਅਜ਼ਾਈ ਨਹੀਂ ਜਾਣਗੀਆਂ। ਦੇਸ਼ ਵਿਦੇਸ਼ ਵਿੱਚ ਸਿੱਖ ਕੌਮ ਜਿਸ ਤਰ੍ਹਾਂ ਅੱਜ ਇਨਸਾਫ਼ ਲਈ ਲਾਮਬੰਦ ਅਤੇ ਜਾਗਰੂਕ ਹੋ ਰਹੀ ਹੈ, ਉਸ ਨਾਲ ਆਉਣ ਵਾਲੇ ਸਮੇਂ ਵਿੱਚ ਇੱਕ ਨਵਾਂ ਇਤਿਹਾਸ ਲਿਖਿਆ ਜਾਵੇਗਾ।
669 Views
Super User
Login to post comments
Top